ਕਮਜ਼ੋਰ ਦਿਲ ਵਾਲੇ ਨਾ ਦੇਖਣ .. ਸਕੂਲ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ ..

News

Share

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

ਸਕੂਲੀ ਬੱਸ ਅਤੇ ਰੇਲ ਗੱਡੀ ਦੀ ਟੱਕਰ, 12 ਬੱਚਿਆਂ ਸਮੇਤ ਡਰਾਈਵਰ ਦੀ ਮੌਤ


ਉੱਤਰ-ਪ੍ਰਦੇਸ਼ ਦੇ ਕੁਸ਼ੀਨਗਰ ‘ਚ ਵੀਰਵਾਰ ਸਵੇਰੇ ਤਕਰੀਬਨ 7 ਵਜੇ ਇਕ ਭਿਆਨਕ ਹਾਦਸਾ ਵਾਪਰਿਆ, ਜਿਸ 12 ਬੱਚਿਆਂ ਸਮੇਤ ਡਰਾਈਵਰ ਦੀ ਮੌਤ ਹੋ ਗਈ। ਗੌਰਖਪੁਰ ‘ਚ ਦੁਦਹੀ ਰੇਲਵੇ ਕ੍ਰਾਸਿੰਗ ‘ਤੇ ਸਕੂਲ ਵੈਨ ਅਤੇ ਰੇਲ ਗੱਡੀ ਦੀ ਜ਼ਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਡਿਵਾਇਨ ਪਬਲਿਕ ਸਕੂਲ ਦੀ ਸੀ। ਇਸ ਭਿਆਨਕ ਹਾਦਸੇ ‘ਚ ਬੱਸ ‘ਚ ਬੈਠੇ 10 ਬੱਚਿਆਂ ਅਤੇ ਡਰਾਈਵਰ ਦੀ ਮੌਤ ਮੌਕੇ ‘ਤੇ ਹੀ ਹੋ ਗਈ ਅਤੇ ਬਾਕੀ ਦੋ ਬੱਚਿਆਂ ਨੇ ਬਾਅਦ ‘ਚ ਦਮ ਤੋੜ ਦਿੱਤਾ। ਰਾਹਤ ਅਧਿਕਾਰੀਆਂ ਨੇ 6 ਜ਼ਖਮੀ ਬੱਚਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ, ਜਿਨ੍ਹਾਂ ‘ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ 25 ਬੱਚੇ ਸਵਾਰ ਸਨ।


ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਇਸ ਦਰਦਨਾਕ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੀ ਘੋਸ਼ਣਾ ਕੀਤੀ ਹੈ। ਉਨ੍ਹਾਂ ਨੇ ਜ਼ਿਲਾ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਇਲਾਜ ਦਾ ਚੰਗਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ। ਕੱਝ ਸਮੇਂ ਤਕ ਮੁੱਖ ਮੰਤਰੀ ਕੁਸ਼ੀਨਗਰ ਲਈ ਰਵਾਨਾ ਹੋਣਗੇ।


ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ ਅਤੇ ਇਸੇ ਦੌਰਾਨ ਵਿਸ਼ੁਨਪੁਰਾ ਥਾਣੇ ਦੇ ਦੁਦਹੀ ਰੇਲਵੇ ਕ੍ਰਾਸਿੰਗ ਕੋਲ ਰੇਲ ਗੱਡੀ ਨਾਲ ਟੱਕਰ ਹੋ ਗਈ।

ਪੁਲਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜ਼ਿਲਾ ਅਧਿਕਾਰੀ ਅਤੇ ਬਚਾਅ ਦਲ ਮੌਕੇ ‘ਤੇ ਪੁੱਜ ਗਏ ਹਨ।

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

Share

Leave a Reply

Your email address will not be published. Required fields are marked *