ਗੁਰਬਖਸ਼ ਸਿੰਘ ਖਾਲਸਾ ਦੀ ਮੌਤ ‘ਤੇ ਬੋਲੇ ਸੁਖਬੀਰ ਬਾਦਲ ..

Videos

Share

ਗੁਰਬਖਸ਼ ਸਿੰਘ ਖਾਲਸਾ ਦੀ ਮੌਤ ‘ਤੇ ਬੋਲੇ ਸੁਖਬੀਰ ਬਾਦਲ ..

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਉਨ੍ਹਾਂ ਅਧਿਕਾਰੀਆਂ ਨੂੰ ਸਜ਼ਾ ਦਿਵਾਉਣ ਲਈ ਨਿੱਜੀ ਦਖਲ ਦੇਣ ਜਿਹੜੇ ਸਿੱਖਾਂ ਦੇ ਹੱਕਾਂ ਲਈ ਲੜਨ ਵਾਲੇ ਗੁਰਬਖ਼ਸ਼ ਸਿੰਘ ਖਾਲਸਾ ਦੀ ਮੌਤ ਲਈ ਜ਼ਿੰਮੇਵਾਰ ਹਨ ।

ਬਾਦਲ ਨੇ ਮੁੱਖ ਮੰਤਰੀ ਦਾ ਧਿਆਨ ਸਿੱਖ ਕਾਰਕੁੰਨ ਦੇ ਬੇਟੇ ਜੁਝਾਰ ਸਿੰਘ ਵਲੋਂ ਦੱਸੀ ਗਈ ਘਟਨਾ ਵੱਲ ਦਿਵਾਇਆ, ਜਿਸ ਵਿਚ ਉਸ ਨੇ ਦੋਸ਼ ਲਾਇਆ ਹੈ ਕਿ ਪੁਲਸ ਦੀ ਲਾਪ੍ਰਵਾਹੀ ਕਰਕੇ ਉਸ ਦੇ ਪਿਤਾ ਦੀ ਜਾਨ ਗਈ ਹੈ।


ਬਾਦਲ ਨੇ ਉੁਨ੍ਹਾਂ ਪੁਲਸ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ, ਜਿਨ੍ਹਾਂ ਦਾ ਲਾਪ੍ਰਵਾਹੀ ਭਰਿਆ ਵਤੀਰਾ ਇਸ ਦੁਖਦਾਈ ਘਟਨਾ ਦੀ ਵਜ੍ਹਾ ਬਣਿਆ। ਬਾਦਲ ਨੇ ਕਿਹਾ ਕਿ ਭਾਵੇਂ ਕਿ ਇਸ ਮਾਮਲੇ ਵਿਚ ਕੁਝ ਪੁਲਸ ਵਾਲਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਪਰ ਉਨ੍ਹਾਂ ਖਿਲਾਫ ਇਹ ਸਾਰੀ ਕਾਰਵਾਈ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ

ਤਾਂ ਜੋ ਪੀੜਤ ਦਾ ਪਰਿਵਾਰ ਤੇ ਸਮੁੱਚਾ ਸਿੱਖ ਭਾਈਚਾਰਾ ਵੇਖ ਸਕੇ ਕਿ ਇਨਸਾਫ ਹੋ ਰਿਹਾ ਹੈ। ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਦੱਸਿਆ ਕਿ ਅਜਿਹੀਆਂ ਰਿਪੋਰਟਾਂ ਵੀ ਸੁਣਨ ਨੂੰ ਮਿਲੀਆਂ ਹਨ ਕਿ ਹਰਿਆਣਾ ਪੁਲਸ ਦੇ ਕੁਝ ਅਧਿਕਾਰੀਆਂ ਦਾ ਵਤੀਰਾ ਤੇ ਕਾਰਵਾਈ ਖਾਲਸਾ ਦੀ ਮੌਤ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ।

ਗੁਰਬਖਸ਼ ਸਿੰਘ ਖਾਲਸਾ ਦੀ ਮੌਤ ‘ਤੇ ਬੋਲੇ ਸੁਖਬੀਰ ਬਾਦਲ ..
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਉਨ੍ਹਾਂ ਅਧਿਕਾਰੀਆਂ ਨੂੰ ਸਜ਼ਾ ਦਿਵਾਉਣ ਲਈ ਨਿੱਜੀ ਦਖਲ ਦੇਣ ਜਿਹੜੇ ਸਿੱਖਾਂ ਦੇ ਹੱਕਾਂ ਲਈ ਲੜਨ

ਵਾਲੇ ਗੁਰਬਖ਼ਸ਼ ਸਿੰਘ ਖਾਲਸਾ ਦੀ ਮੌਤ ਲਈ ਜ਼ਿੰਮੇਵਾਰ ਹਨ । ਬਾਦਲ ਨੇ ਮੁੱਖ ਮੰਤਰੀ ਦਾ ਧਿਆਨ ਸਿੱਖ ਕਾਰਕੁੰਨ ਦੇ ਬੇਟੇ ਜੁਝਾਰ ਸਿੰਘ ਵਲੋਂ ਦੱਸੀ ਗਈ ਘਟਨਾ ਵੱਲ ਦਿਵਾਇਆ, ਜਿਸ ਵਿਚ ਉਸ ਨੇ ਦੋਸ਼ ਲਾਇਆ ਹੈ ਕਿ ਪੁਲਸ ਦੀ ਲਾਪ੍ਰਵਾਹੀ ਕਰਕੇ ਉਸ ਦੇ ਪਿਤਾ ਦੀ ਜਾਨ ਗਈ ਹੈ।


ਬਾਦਲ ਨੇ ਉੁਨ੍ਹਾਂ ਪੁਲਸ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ, ਜਿਨ੍ਹਾਂ ਦਾ ਲਾਪ੍ਰਵਾਹੀ ਭਰਿਆ ਵਤੀਰਾ ਇਸ ਦੁਖਦਾਈ ਘਟਨਾ ਦੀ ਵਜ੍ਹਾ ਬਣਿਆ। ਬਾਦਲ ਨੇ ਕਿਹਾ ਕਿ ਭਾਵੇਂ ਕਿ ਇਸ ਮਾਮਲੇ ਵਿਚ ਕੁਝ ਪੁਲਸ ਵਾਲਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਪਰ ਉਨ੍ਹਾਂ ਖਿਲਾਫ ਇਹ ਸਾਰੀ ਕਾਰਵਾਈ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ

ਤਾਂ ਜੋ ਪੀੜਤ ਦਾ ਪਰਿਵਾਰ ਤੇ ਸਮੁੱਚਾ ਸਿੱਖ ਭਾਈਚਾਰਾ ਵੇਖ ਸਕੇ ਕਿ ਇਨਸਾਫ ਹੋ ਰਿਹਾ ਹੈ। ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਦੱਸਿਆ ਕਿ ਅਜਿਹੀਆਂ ਰਿਪੋਰਟਾਂ ਵੀ ਸੁਣਨ ਨੂੰ ਮਿਲੀਆਂ ਹਨ ਕਿ ਹਰਿਆਣਾ ਪੁਲਸ ਦੇ ਕੁਝ ਅਧਿਕਾਰੀਆਂ ਦਾ ਵਤੀਰਾ ਤੇ ਕਾਰਵਾਈ ਖਾਲਸਾ ਦੀ ਮੌਤ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ।

Share

Leave a Reply

Your email address will not be published. Required fields are marked *