ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ-ਦੇਖੋ LIVE ਵੀਡੀਓ

Share

ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ-ਦੇਖੋ LIVE ਵੀਡੀਓ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਗੁਰੂ ਨਗਰੀ ਅੰਮ੍ਰਿਤਸਰ ਪਹੁੰਚ ਗਏ ਹਨ। ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਟੂਰਿਜ਼ਮ, ਸੱਭਿਆਚਾਰਕ ਤੇ ਸਥਾਨਕ ਸਰਕਾਰਾਂ ਦੇ


ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਕੁੱਝ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਹ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਲਈ ਰਵਾਨਾ ਹੋ ਚੁੱਕੇ ਹਨ
ਟਰੂਡੋ ਦੇ ਸਵਾਗਤ ਲਈ ਪੂਰੇ ਅੰਮ੍ਰਿਤਸਰ ‘ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਟਰੂਡੋ ਦੇ ਸਵਾਗਤ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੈੱਡ ਕਾਰਪਟ


ਵਿਛਾਏ ਗਏ ਹਨ। 2000 ਪੁਲਸ ਮੁਲਾਜ਼ਮ ਅਤੇ ਵਿਸ਼ੇਸ਼ ਕਮਾਂਡੋ ਦਸਤਾ ਤਾਇਨਾਤ ਕੀਤਾ ਗਿਆ ਹੈ। ਕੈਨੇਡਾ ਦੀ ਟੀਮ ਵੀ ਦੋ ਵਾਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਚੁੱਕੀ ਹੈ। ਤੁਹਾਨੂੰ ਦੱਸ ਦਈਏ ਕਿ ਜਸਟਿਨ ਟਰੂਡੋ ਕੈਨੇਡਾ ਦੇ ਤੀਸਰੇ ਪ੍ਰਧਾਨ ਮੰਤਰੀ ਹਨ ਜੋ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋ ਰਹੇ ਹਨ।ਉਨ੍ਹਾਂ

ਤੋਂ ਪਹਿਲਾਂ 2003 ‘ਚ ਸਾਬਕਾ ਪ੍ਰਧਾਨ ਮੰਤਰੀ ਜੀਨ ਕ੍ਰਿਟੀਨ ਅਤੇ 2013 ‘ਚ ਸਟੀਫਨ ਹਾਰਪਰ ਵੀ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕ ਚੁੱਕੇ ਹਨ। ਟਰੂਡੋ ਦੇ ਪੰਜਾਬ ਦੌਰੇ ਨੂੰ ਲੈ ਕੇ ਬਹੁਤ ਸਾਰੀਆਂ ਖਬਰਾਂ ਅਖਬਾਰਾਂ ਦੀਆਂ ਸੁਰਖੀਆਂ ਬਣੀਆਂ ਰਹੀਆਂ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਪੰਜਾਬ ਲਈ ਰਵਾਨਾ ਹੋ ਗਿਆ ਹੈ। ਟਰੂਡੋ ਪਰਿਵਾਰ ਪੰਜਾਬੀ ਪਹਿਰਾਵੇ


‘ਚ ਸੱਜ-ਧੱਜ ਕੇ ਗੁਰੂ ਨਗਰੀ ਲਈ ਰਵਾਨਾ ਹੋ ਗਿਆ ਹੈ। ਉਨ੍ਹਾਂ ਦੇ ਬੱਚੇ ਬਹੁਤ ਹੀ ਪਿਆਰੇ ਲੱਗ ਰਹੇ ਹਨ।ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਲਗਭਗ 11 ਕੁ ਵਜੇ ਟਰੂਡੋ ਪੁੱਜ ਸਕਦੇ ਹਨ। ਉਨ੍ਹਾਂ ਦੇ ਸਵਾਗਤ ਲਈ ਸ੍ਰੀ ਦਰਬਾਰ ਸਾਹਿਬ ‘ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਟਰੂਡੋ ਦਾ ਸਵਾਗਤ ਕਰਨ

ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੱਬਾਂ ਭਾਰ ਹੈ। ਸਾਰੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਮੰਗਲਵਾਰ ਸ਼ਾਮ ਨੂੰ ਅੰਮ੍ਰਿਤਸਰ ਪੁੱਜੇ ਅਤੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਤੁਹਾਨੂੰ ਦੱਸ ਦਈਏ ਕਿ ਟਰੂਡੋ ਪਰਿਵਾਰ ਗੁਜਰਾਤ ਦੌਰੇ ਦੌਰਾਨ


ਭਾਰਤੀ ਪਹਿਰਾਵੇ ‘ਚ ਨਜ਼ਰ ਆਇਆ ਸੀ। ਇਸ ਮਗਰੋਂ ਮੁੰਬਈ ‘ਚ ਵੀ ਉਨ੍ਹਾਂ ਦਾ ਪਰਿਵਾਰ ਭਾਰਤੀ ਪਹਿਰਾਵੇ ‘ਚ ਨਜ਼ਰ ਆਇਆ ਸੀ ਅਤੇ ਸਭ ਦੀਆਂ ਅੱਖਾਂ ਉਨ੍ਹਾਂ ‘ਤੇ ਹੀ ਟਿਕੀਆਂ ਰਹੀਆਂ।

ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ-ਦੇਖੋ LIVE ਵੀਡੀਓ

Share

Leave a Reply

Your email address will not be published. Required fields are marked *