ਜਾਣੋ ਕਿਉਂ ਚਾੜਿਆ ਵਾਲਮੀਕਿ ਭਾਈਚਾਰੇ ਨੇ ਸ਼ਿਵ ਸੈਨਾ ਪ੍ਰਧਾਨ ਦਾ ਨੰਗਾ ਕਰਕੇ ਕੁਟਾਪਾ…??

Share

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

ਸ਼ਿਵ ਸੈਨਾ ਪੰਜਾਬ ਫਗਵਾੜਾ ਦੇ ਪ੍ਰਧਾਨ ਨੂੰ ਨੰਗਾ ਕਰਕੇ ਕੁੱਟਦੇ ਹੋਏ ਵਾਲਮੀਕਿ ਭਾਈਚਾਰੇ ਦੇ ਲੋਕ-

ਇੱਥੇ ਗੋਲ ਚੌਕ ’ਚ ਅੱਜ ਦੇਰ ਦਲਿਤ ਜਥੇਬੰਦੀਆਂ ਵੱਲੋਂ ਡਾ. ਬੀ.ਆਰ. ਅੰਬੇਦਕਰ ਦੀ ਫੋਟੋ ਵਾਲਾ ਬੋਰਡ ਲਗਾ ਕੇ ਚੌਕ ਦਾ ਨਾਮ ਸੰਵਿਧਾਨ ਚੌਕ ਰੱਖਣ ਦੇ ਮਾਮਲੇ ’ਤੇ ਦੋ ਧਿਰਾਂ ਦਰਮਿਆਨ ਪਥਰਾਉ ਤੇ ਗੋਲੀ ਚੱਲਣ ਕਾਰਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਇਸ ਮੌਕੇ ਲੋਕਾਂ ਨੇ ਸ਼ਿਵ ਸੈਨਾ ਪੰਜਾਬ ਫਗਵਾੜਾ ਦੇ ਪ੍ਰਧਾਨ ਰਾਜੇਸ਼ ਪਲਟਾ ਨੂੰ ਨੰਗਾ ਕਰਕੇ ਕੁਟਾਪਾ ਵੀ ਚਾੜਿਆ।ਭੜਕੇ ਲੋਕਾਂ ਨੇ 6 ਸਕੂਟਰ ਅਤੇ ਇਕ ਕਾਰ ਭੰਨ ਦਿੱਤੀ। ਇਸ ਕਾਰਨ ਪੁਲੀਸ ਨੂੰ ਵੀ ਗੋਲੀ ਚਲਾ ਕੇ ਦੋਵਾਂ ਧਿਰਾਂ ਨੂੰ ਖਦੇੜਨਾ ਪਿਆ। ਜਾਣਕਾਰੀ ਮੁਤਾਬਕ ਦਲਿਤ ਜਥੇਬੰਦੀਆਂ ਵੱਲੋਂ ਬੋਰਡ ਲਗਾਉਣ ਮੌਕੇ ਸ਼ਿਵ ਸੈਨਾ ਸਮੇਤ ਕਈ ਜਥੇਬੰਦੀਆਂ ਇਕੱਠੀਆਂ ਹੋ ਗਈਆਂ।

ਏਡੀਸੀ ਬਬੀਤਾ ਕਲੇਰ ਅਤੇ ਐਸਡੀਐਮ ਜੋਤੀ ਬਾਲਾ ਵੀ ਮੌਕੇ ’ਤੇ ਪੁੱਜੇ ਤੇ ਕਿਹਾ ਕਿ ਇਸ ਕਾਰਵਾਈ ਲਈ ਕੋਈ ਸਰਕਾਰੀ ਮਨਜ਼ੂਰੀ ਨਹੀਂ ਹੈ। ਇਸ ਵਿਰੋਧ ਦੌਰਾਨ ਕੁਝ ਅਨਸਰਾਂ ਨੇ ਪਥਰਾਉ ਕਰ ਦਿੱਤਾ ਤੇ ਫਿਰ ਸ਼ਿਵ ਸੈਨਾ ਵਾਲਿਆਂ ਨੇ ਗੋਲੀਆਂ ਚਲਾ ਦਿੱਤੀਆਂ।ਇਸ ਗੱਲ ਦੀ ਪੁਸ਼ਟੀ ਕਰਦਿਆਂ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਫ਼ੌਰੀ ਕਾਰਵਾਈ ਕਰਦਿਆਂ ਸਥਿਤੀ ਨੂੰ ਕਾਬੂ ਕੀਤਾ ਹੈ। ਐਸਐਚਓ ਨੇ ਦੱਸਿਆ ਕਿ ਹਿੰਸਾ ਦੌਰਾਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ ਇੱਕ ਨੂੰ ਰੈੱਫਰ ਕਰ ਦਿੱਤਾ ਗਿਆ ਹੈ।ਖਬਰ ਲਿਖੇ ਜਾਣ ਤੱਕ ਕਈ ਸੀਨੀਅਰ ਅਧਿਕਾਰੀਆਂ ਨੇ ਇੱਥੇ ਪੁੱਜ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਸੀ।

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

Share

Leave a Reply

Your email address will not be published. Required fields are marked *