ਜਿਸ ਅੌਰਤ ਨੂੰ ਗੁਰੂ ਸਹਿਬਾਨਂ ਨੇ ਇੰਨਾ ੳੁੱਚਾ ਦਰਜਾ ਦਿੱਤਾ ੳੁਸਦਾ ਹਾਲ ਅੱਜ ਕੀ ਹੋ ਗਿਆ !! 

Share

ਜਿਸ ਅੌਰਤ ਨੂੰ ਗੁਰੂ ਸਹਿਬਾਨਂ ਨੇ ਇੰਨਾ ੳੁੱਚਾ ਦਰਜਾ ਦਿੱਤਾ ੳੁਸਦਾ ਹਾਲ ਅੱਜ ਕੀ ਹੋ ਗਿਆ !!

 

ਪੰਜਾਬ ਗੁਰੂਆਂ ਦੀ ਪਵਿੱਤਰ ਧਰਤੀ ਹੈ ਅਤੇ ਇਹ ਧਰਤੀ ਲਾਮਿਸਾਲ ਸ਼ਹੀਦੀਆਂ ਅਤੇ ਕੁਰਬਾਨੀਆਂ ਨਾਲ ਰੰਗੀ ਪਈ ਹੈ। ਪਰ ਗੀਤਕਾਰਾਂ ਅਤੇ ਗਾਇਕਾਂ ਨੇ ਇਸ ਮਾਹੌਲ ਨੂੰ ਆਪਣੀ ਗਾਇਕੀ ਵਿਚਲੀ ਅਸ਼ਲੀਲਤਾਂ ਨਾਲ ਮਲੀਨ ਕਰ ਦਿਤਾ ਹੈ। ਅਸ਼ਲੀਲ ਗਾਇਕੀ ਦੀ ਨਾ ਰੁੱਕਣ ਵਾਲੀ ਹਨੇਰੀ ਪੰਜਾਬ ਵਿੱਚ ਨਿਰੰਤਰ ਵੱਗ ਰਹੀ ਹੈ।

 

ਅਸ਼ਲੀਲ ਗਾਇਕੀ ਦੀ ਇਹ ਹਨੇਰੀ ਮੈਰਿਜ਼ ਪੈਲਸਾਂ ਵਿੱਚ ਡੀ. ਜੇ. `ਤੇ, ਪਿੰਡਾਂ ਵਿੱਚ ਟ੍ਰੈਕਟਰਾਂ `ਤੇ ਲੱਗੇ ਡੈੱਕਾਂ ਵਿੱਚ, ਨਿੱਜੀ ਬੱਸਾਂ ਵਿੱਚ, ਨੌਜਵਾਨਾਂ ਦੇ ਮੋਬਾਇਲਾਂ `ਤੇ ਅਤੇ ਨਿੱਜੀ ਟੀ. ਵੀ. ਚੈਨਲਾਂ `ਤੇ ਬੇਰੋਕ ਟੋਕ ਵੱਗ ਰਹੀ ਹੈ ਅਤੇ ਅਸ਼ਲੀਲਤਾ ਦਾ ਗੰਦ ਪਾ ਕੇ ਹਰ ਵਿਅਕਤੀ ਨੂੰ ਸ਼ਰਮਸ਼ਾਰ ਕਰ ਰਹੀ ਹੈ।

 

ਪੰਜਾਬੀ ਦੇ ਕੁੱਝ ਨਿੱਜੀ ਟੀ. ਵੀ. ਚੈਂਨਲ ਸਵੇਰ-ਸ਼ਾਮ ਨੂੰ ਗੁਰਬਾਣੀ ਪ੍ਰਸਾਰਤ ਕਰਨ ਤੋਂ ਬਾਅਦ ਸਾਰਾ ਦਿਨ ਅਸ਼ਲੀਲ ਕੰਜਰਪੁਣਾ ਪੇਸ਼ ਕਰ ਰਹੇ ਹਨ ਅਤੇ ਖੂਬ ਪੈਸਾ ਕਮਾਅ ਰਹੇ ਹਨ।ਗਾਇਕੀ ਅੱਜ ਇੱਕ ਵਪਾਰਕ ਧੰਦਾ ਬਣ ਗਿਆ ਹੈ। ਇਹ ਸੱਚ ਹੈ ਜਿਨ੍ਹਾਂ ਗਾਇਕਾਂ ਕੋਲ ਕਦੀ ਸਾਈਕਲ/ਸਕੂਟਰ ਨਹੀਂ ਸੀ ਹੁੰਦਾ ਅੱਜ ਉਹੀ ਗਾਇਕ ਲਜ਼ਗਰੀ ਗੱਡੀਆਂ ਵਿੱਚ ਘੁੰਮ ਰਹੇ ਹਨ।
ਵਿਦੇਸ਼ਾਂ ਦੇ ਟੂਰ ਲਗਾ ਕੇ ਪੌਂਡ ਅਤੇ ਡਾਲਰ ਕਮਾਅ ਰਹੇ ਹਨ।

 

ਉਹਨਾ ਦਾ ਇਹ ਸ਼ਾਹੀ ਠਾਠ ਵਾਲਾ ਜੀਵਨ ਪੱਧਰ ਵੇਖ ਕੇ ਅੱਜ ਪੰਜਾਬ ਦਾ ਹਰ ਨੌਜਵਾਨ, ਗਾਇਕ ਬਣਨ ਦੀ ਦੌੜ ਵਿੱਚ ਸ਼ਾਮਲ ਹੈ। ਭਾਂਵੇਂ ਉਸ ਨੂੰ ਸੰਗੀਤ ਦੀ ਕੋਈ ਬਹੁਤੀ ਜਾਣਕਾਰੀ ਨਹੀਂ ਹੈ। ਫਿਰ ਵੀ ਉਹ ਰਾਤੋ-ਰਾਤ ‘ਸਿੰਗਰ ਸਟਾਰ’ ਬਨਣ ਲਈ ਸ਼ਰਮ ਹਯਾਅ ਦੀ ਲੋਈ ਨੂੰ ਲੀਰੋ-ਲੀਰ ਕਰਕੇ ਪੰਜਾਬੀ ਸਭਿਆਚਾਰਕ ਵਿਰਸੇ ਦੀ ਮਾਣ-ਮੱਤੀ ਥਾਲੀ ਵਿੱਚ ਅਸ਼ਲੀਲਤਾ ਪਰੋਸ ਰਿਹਾ ਹੈ।ਪੂਰੀ ਦੀ ਪੂਰੀ ਅਜੋਕੀ ਗਾਇਕੀ ਔਰਤ, ਜੱਟ, ਹਥਿਆਰਾਂ, ਆਸ਼ਕੀ ਅਤੇ ਨਸ਼ਿਆਂ ਦੁਆਲੇ ਹੀ ਘੁੰਮ ਰਹੀ ਹੈ।

 

ਪੰਜਾਬੀ ਗਾਇਕਾਂ ਵਲੋਂ ਗੀਤਾਂ ਵਿੱਚ ਲਗਾਤਾਰ ਹਥਿਆਰਾਂ ਦਾਪ੍ਰਦਰਸ਼ਨ ਹਿੰਸਾ ਅਤੇ ਕਤਲੇਆਮ ਨੌਜਵਾਨ ਪੀੜ੍ਹੀ ਨੂੰ ਨਾ ਕੇਵਲ ਗੁਮਰਾਹ ਕਰ ਰਿਹਾ ਹੈ ਬਲਕਿ ਨੌਜਵਾਨਾਂ ਲਈ ਘਾਤਕ ਵੀ ਹੋ ਰਿਹਾ ਹੈ। ਦੂਜਿਆਂ ਦਾ ਜਾਨ ਲੈਣ ਲਈ ਗਾਇਕ ਨੌਜਵਾਨਾਂ ਨੂੰ ਉਕਸਾ ਰਹੇ ਹਨ।18 ਤੋ 20 ਸਾਲ ਦੇ ਨੌਜਵਾਨਾਂ `ਤੇ ਇਹ ਜ਼ਿਆਦਾ ਪ੍ਰਭਾਵ ਪੈ ਰਿਹਾ ਹੈ। ਅਜੋਕੀ ਗਾਇਕੀ ਨੌਜਵਾਨ ਪੀੜ੍ਹੀ ਨੂੰ ਗ਼ਲਤ ਰਸਤਿਆਂ ਉਪਰ ਚੱਲਣ ਲਈ ਉਕਸਾ ਰਹੀ ਹੈ। ਅੱਜ ਤਾਂ ਨੌਜਵਾਨ ਪੀੜ੍ਹੀ ਇਹ ਗਾਇਕੀ ਬੜੇ ਚਾਅ ਅਤੇ ਜੋਸ਼ ਨਾਲ ਸੁਣ ਰਹੀ ਹੈ

 

ਪਰ ਜਦੋਂ ਕੱਲ ਨੂੰ ਉਹਨਾਂ ਦੇ ਘਰ ਧੀ ਜੰਮ ਪਵੇਗੀ ਫਿਰ ਇਹ ਗਾਇਕੀ ਉਹਨਾਂ ਦੇ ਕੰਨਾਂ ਵਿੱਚ ਕੁੜੱਤਣ ਮਹਿਸੂਸ ਹੋਵੇਗੀ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਹੋਵੇਗੀ। ਫਿਰ ਸਿਰਫ ਪਛਤਾਵਾ ਵੀ ਪੱਲੇ ਰਹਿ ਜਾਵੇਗਾ।

ਪੋਸਟ ਚੰਗੀ ਲੱਗੇ ਤਾਂ ਵੱਧ ਤੋਂ ਵੱਧ ਸ਼ੇਅਰ ਕਰੋ ਜੀ

 

Share

Leave a Reply

Your email address will not be published. Required fields are marked *