ਨਾਨਾਕ ਸ਼ਾਹ ਫਕੀਰ ਨੂੰ ਰੀਲੀਜ਼ ਕਰਨ ਦੇ ਮੁੱਦੇ ਤੇ ਕੀ ਕਿਹਾ ਬੀਬੀ ਜਗੀਰ ਕੌਰ ਨੇ ..

Share

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਵਾਦਤ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ‘ਤੇ ਰੋਕ ਲਾਉਣ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੈਂਸਰ ਬੋਰਡ ਦਾ ਗਠਨ ਕਰਨ ਦਾ ਐਲਾਨ ਕੀਤਾ।

ਸਿੰਘ ਸਾਹਿਬ ਨੇ ਕਿਹਾ ਕਿ ਇਸ ਬੋਰਡ ਵਿੱਚ ਐਸ.ਜੀ.ਪੀ.ਸੀ., ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਇਤਿਹਾਸਕਾਰ, ਬੁੱਧੀਜੀਵ, ਧਾਰਮਿਕ ਸਖ਼ਸ਼ੀਅਤਾਂ, ਸਿੱਖ ਸੰਪਰਦਾਵਾਂ, ਸੰਤ ਸਮਾਜ ਤੇ ਫ਼ਿਲਮਕਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ।

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਫ਼ਿਲਮ ਬਣਾਉਣ ਤੋਂ ਪਹਿਲਾਂ ਸਿੱਖ ਸੈਂਸਰ ਬੋਰਡ ਤੋਂ ਫ਼ਿਲਮ ਦੀ ਪਟਕਥਾ (ਸਕ੍ਰਿਪਟ) ਤਿਆਰ ਕਰਨ ਦੀ ਮਨਜ਼ੂਰੀ ਲੈਣੀ ਹੋਵੇਗੀ। ਬੋਰਡ ਦੀ ਸਿਫ਼ਾਰਸ਼ ਤੋਂ ਬਾਅਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ਿਲਮ ਬਣਾਉਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ।

ਉਨ੍ਹਾਂ ਫ਼ਿਲਮ ‘ਤੇ ਰੋਕ ਲਾਉਣ ਲਈ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਨਾਨਕ ਸ਼ਾਹ ਫ਼ਕੀਰ ਫ਼ਿਲਮ ਨੂੰ ਰਿਲੀਜ਼ ਹੋਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ਢੰਗ ਨਾਲ ਹੀ ਫ਼ਿਲਮ ਦਾ ਵਿਰੋਧ ਕਰਨ।

ਸਿੱਖ ਧਰਮ ਨਾਲ ਸਬੰਧਤ ਫਿਲਮ ਬਣਾਉਣ ਤੋਂ ਪਹਿਲਾਂ ਸਿੱਖ ਸੈਂਸਰ ਬੋਰਡ ਤੋਂ ਫਿਲਮ ਦੀ ਸਕ੍ਰਿਪਟ ਤਿਆਰ ਕਰਨ ਲਈ ਆਗਿਆ ਲੈਣੀ ਜ਼ਰੂਰੀ ਹੋਵੇਗੀ।

ਧਾਰਮਿਕ ਫਿਲਮ ਬਣਨ ਉਪਰੰਤ ਸਿੱਖ ਸੈਂਸਰ ਬੋਰਡ ਦੀ ਸਿਫਾਰਿਸ਼ ਉਪਰੰਤ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਫਿਲਮ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

Share

Leave a Reply

Your email address will not be published. Required fields are marked *