ਪਾਵਰਕਾਮ ‘ਚ ਨੌਕਰੀ ਮਿਲਣ ਤੋਂ ਅਗਲੇ ਦਿਨ ਹੀ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ…

Share

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

ਸਰਕਾਰੀ ਨੌਕਰੀ ਦੇ ਸਪਨੇ ਤਾਂ ਹਰ ਕੋਈ ਵੇਖਦਾ,ਪਰ ਮਿਲਦੀ ਕਿਸੇ ਵਿਰਲੇ ਨੂੰ ਹੀ ਹੈ । ਅਜਿਹੇ ਵਿੱਚ ਨੌਕਰੀ ਮਿਲਦੀਆਂ ਹੀ ਜੇ ਕੁਝ ਅਜਿਹਾ ਬੀਤ ਜਾਵੇ ਤਾਂ ਇੱਕ ਪਰਿਵਾਰ ਲਈ ਇਸ ਤੋਂ ਮੰਧਭਾਗਾ ਕੀ ਹੋ ਸਕਦਾ ? ਮਾਧੋਪੁਰੀ ਦੀ ਤਾਂ ਇੱਕ ਪਰਿਵਾਰ ਦੇ ਸਭ ਤੋਂ ਛੋਟੇ ਬੇਟੇ ਨੂੰ ਹਜੇ ਇੱਕ ਦਿਨ ਪਹਿਲਾਂ ਹੀ ਸਰਕਾਰੀ ਵਿਭਾਗ ਨੌਕਰੀ ਕਰਨ ਦਾ ਮੌਕਾ ਮਿਲਿਆ ਸੀ ਅਤੇ ਉਸ ਤੋਂ ਅਗਲੇ ਦਿਨ ਹੀ ਉਸ ਦੀ ਮੌਤ ਦੀ ਖ਼ਬਰ ਆ ਗਈ।

ਦੱਸ ਦੇਈਏ ਕੇ ਮਾਧੋਪੁਰੀ ਦੀ ਗਲੀ ਨੰ. 7 ਦੇ ਰਹਿਣ ਵਾਲੇ ਰਾਜ ਕੁਮਾਰ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਉਸ ਵੇਲੇ ਡਿੱਗਿਆ ਜਿਸ ਵੇਲੇ ਪਰਿਵਾਰ ਦੇ ਲਾਡਲੇ ਬੇਟੇ ਵਿਕਾਸ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਵਿਕਾਸ ਨੇ ਹਜੇ ਇੱਕ ਦਿਨ ਪਹਿਲੇ ਹੀ ਪਾਵਰਕਾਮ ਦੀ ਸਿਟੀ ਸੈਂਟਰ ਯੂਨਿਟ ਨੰਬਰ 3 ਵਿੱਚ ਠੇਕੇਦਾਰੀ ਸਿਸਟਮ ਤਹਿਤ ਇੱਕ ਪ੍ਰਾਈਵੇਟ ਲਾਈਨਮੈਨ ਦੇ ਰੂਪ ਵਿੱਚ ਨੌਕਰੀ ਸ਼ੁਰੂ ਕੀਤੀ ਸੀ ।

2 ਮਈ ਨੂੰ ਰਾਤ ਦੇ ਲਗਭਗ 8 ਵਜੇ ਵਿਕਾਸ ਵਰਮਾ ਨੂੰ ਬਿਜਲੀ ਲਾਈਨ ਦੀ ਮੁਰੰਮਤ ਕਰਦੇ ਸਮੇਂ ਕਰੰਟ ਲੱਗ ਗਿਆ। ਉਸ ਨੂੰ ਜ਼ਖਮੀ ਹਾਲਤ ਵਿਚ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ, ਉਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸੀ. ਐੱਮ. ਸੀ. ਹਸਪਤਾਲ ਲਈ ਰੈਫਰ ਕਰ ਦਿੱਤਾ।

ਉਥੋਂ ਵਿਕਾਸ ਨੂੰ ਪੀ. ਜੀ. ਆਈ. ਲਈ ਰੈਫਰ ਕਰ ਦਿੱਤਾ। ਉਥੇ ਇਲਾਜ ਦੌਰਾਨ ਵਿਕਾਸ ਨੇ ਦਮ ਤੋੜ ਦਿੱਤਾ। ਅੱਜ ਸਵੇਰੇ ਹੀ ਵਿਕਾਸ ਦਾ ਪੋਸਟਮਾਰਟਮ ਹੋਇਆ ਪਰ ਅੰਤਿਮ ਸੰਸਕਾਰ ਨਹੀਂ ਹੋ ਸਕਿਆ। ਵਿਕਾਸ ਦੀ ਮਾਤਾ ਵਰਸ਼ਾ ਰਾਣੀ ਨੇ ਦੱਸਿਆ ਕਿ ਉਸ ਦਾ ਬੇਟਾ ਠੇਕੇਦਾਰ ਬਲਵਿੰਦਰ ਸਿੰਘ ਅਧੀਨ ਕੰਮ ਕਰਦਾ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਪਾਵਰਕਾਮ ਤੇ ਠੇਕੇਦਾਰ ਦੀ ਲਾਪ੍ਰਵਾਹੀ ਕਾਰਨ ਹੋਈ ਹੈ। ਪੁਲਿਸ ਨੇ ਇਸ ਮਾਮਲੇ ‘ਚ ਠੇਕੇਦਾਰ ਬਲਵਿੰਦਰ ਸਿੰਘ ਨੂੰ ਕਥਿਤ ਦੋਸ਼ੀ ਦੇ ਰੂਪ ਵਿਚ ਨਾਮਜ਼ਦ ਤਾਂ ਕਰ ਲਿਆ ਹੈ ਪਰ ਹੁਣ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ। ਨਾ ਹੀ ਪਾਵਰਕਾਮ ਉਨ੍ਹਾਂ ਦੀ ਕੋਈ ਗੱਲ ਸੁਣਨ ਲਈ ਤਿਆਰ ਹੈ।


ਪੁਲਿਸ ਡਵੀਜ਼ਨ ਨੰ. 2 ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਨਾਲ ਇਸ ਮਾਮਲੇ ਸਬੰਧੀ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਦੋਸ਼ੀਆਂਦੀ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ ਰੇਡ ਕੀਤੀ ਜਾ ਰਹੀ ਹੈ। ਇਥੇ ਦੱਸ ਦੇਈਏ ਕਿ ਠੇਕੇਦਾਰ ਬਲਵਿੰਦਰ ਸਿੰਘ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਨਾਲ ਗੱਲ ਨਹੀਂ ਹੋ ਸਕੀ।

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

Share

Leave a Reply

Your email address will not be published. Required fields are marked *