ਭਗਤ ਸਿੰਘ ਨੂੰ ਗਾਂਧੀ ਨੇ ਇੰਝ ਦਿੱਤਾ ਜਵਾਬ .. ਗੱਲਾਂ ਸੱਚੀਆਂ ਕਹੀਆਂ ਨੇ ..

Share

ਭਗਤ ਸਿੰਘ ਨੂੰ ਗਾਂਧੀ ਨੇ ਇੰਝ ਦਿੱਤਾ ਜਵਾਬ .. ਗੱਲਾਂ ਸੱਚੀਆਂ ਕਹੀਆਂ ਨੇ ..

ਬਹੁਤ ਵਧੀਆ ਵੀਡੀਓ ਹੈ ਇਸ ਵਿੱਚ ਗਾਂਧੀ ਵੱਲੋਂ ਭਗਤ ਸਿੰਘ ਨੂੰ ਇੱਕ ਅਨੋਖੇ ਅੰਦਾਜ ਵਿੱਚ ਜਵਾਬ ਦਿੱਤਾ ਗਿਆ ਹੈ .. ਜਰੂ੍ਰ ਦੇਖੋ ਅਤੇ ਸ਼ੇਅਰ ਕਰੋ

ਜਦੋਂ ਸ੍ਰ: ਭਗਤ ਸਿੰਘ ਵਰਗੇ ਪੁੱਤਰ ਪੈਦਾ ਹੁੰਦੇ ਹਨ ਤਾਂ ਉਹ ਆਪਣੇ ਖ਼ਾਨਦਾਨ ਦੇ ਨਾਲ – ਨਾਲ ਕੌਮ ਅਤੇ ਦੇਸ਼ ਦਾ ਨਾਮ ਇਤਿਹਾਸ ਦੇ ਪੰਨਿਆਂ ’ਤੇ ਸੁਨਿਹਰੀ ਅੱਖਰਾਂ ਨਾਲ ਲਿੱਖ ਜਾਂਦੇ ਹਨ। ਸ੍ਰ: ਭਗਤ ਸਿੰਘ ਦਾ ਜਨਮ ਜੱਟ ਸਿੱਖ ਸੰਧੂ ਪਰਿਵਾਰ ਵਿੱਚ ਪਿਤਾ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ

28 ਸਤੰਬਰ , 1907 ਨੂੰ ਚੱਕ ਨੰਬਰ 105 ਪਿੰਡ ਬੰਗਾਂ ਤਹਿਸੀਲ ਜੜਾਵਾਲਾਂ ਜਿਲ੍ਹਾ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ। ਸ੍ਰ: ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਨਵਾ ਸ਼ਹਿਰ(ਪੰਜਾਬ) ਵਿੱਚ ਸਥਿਤ ਹੈ। ਨਵਾਂ ਸ਼ਹਿਰ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਨਗਰ ਰੱਖ ਦਿੱਤਾ ਹੈ।

ਸ੍ਰ: ਭਗਤ ਸਿੰਘ ਨੂੰ ਅਜ਼ਾਦੀ ਦੀ ਗੁੜਤੀ ਪਰਿਵਾਰ ਵਿੱਚੋ ਹੀ ਮਿਲੀ ਸੀ। ਆਪ ਦੇ ਦਾਦਾ ਜੀ ਸ੍ਰ: ਅਰਜਨ ਸਿੰਘ ਇੱਕ ਵਾਹੀਕਾਰ ਦੇ ਨਾਲ-ਨਾਲ ਯੂਨਾਨੀ ਹਿਕਮਤ ਦੇ ਮਾਹਿਰ ਸਨ। ਸ੍ਰ: ਭਗਤ ਸਿੰਘ ਦੇ ਪਿਤਾ ਸ੍ਰ: ਕਿਸ਼ਨ ਸਿੰਘ ਬਹੁਤ ਵੱਡੇ ਸਮਾਜ ਸੇਵਕ ਸਨ।

ਉਹਨਾਂ ਨੇ ਸਮੇਂ – ਸਮੇਂ ਆਈਆ ਕੁਦਰਤੀ ਆਫ਼ਤਾ ਸਮੇਂ ਲੋਕਾਂ ਦੀ ਵੱਧ-ਚੱੜ੍ਹ ਕੇ ਮਦਦ ਕੀਤੀ। ਕਿਸ਼ਨ ਸਿੰਘ ਜੀ ਕਾਂਗਰਸ ਦੇ ਮੈਂਬਰ ਬਣੇ ਅਤੇ 1906 ਵਿੱਚ ਕਿਸ਼ਨ ਸਿੰਘ ਨੇ ਸਿਆਸਤ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ। ਸ੍ਰ: ਭਗਤ ਸਿੰਘ ਦੇ ਚਾਚਾ ਸ੍ਰ: ਅਜੀਤ ਸਿੰਘ ਵੀ ਇੱਕ ਸਿਰਕੱਢ ਸਵਤੰਤਰਤਾ ਸਗਰਾਮੀ ਹੋਣ ਦੇ

ਨਾਲ-ਨਾਲ ਇੱਕ ਪ੍ਰਭਾਵਸ਼ਾਲੀ ਬੁਲਾਰੇ ਵੀ ਸਨ। ਉਸ ਸਮੇਂ ਕੋਈ ਅੰਗਰੇਜ਼ਾ ਦੇ ਖਿਲਾਫ਼ ਡਰਦਾ ਮੂੰਹ ਨਹੀਂ ਸੀ ਖੋਲਦਾ। ਉਸਦੇ ਪ੍ਰਚਾਰ ਦਾ ਵਾਹੀਕਾਰਾ ਅਤੇ ਫ਼ੌਜ਼ੀਆ ਤੇ ਬਹੁਤ ਜਿਆਦਾ ਪ੍ਰਭਾਵ ਪਿਆ। ਜਿਸ ਦੇ ਕਾਰਨ ਉਹਨਾਂ ਨੂੰ ਕੈਦ ਕੱਟਣ ਦੇ ਨਾਲ ਦੇਸ਼ ਨਿਕਾਲੇ ਦੀ ਸ਼ਜਾ ਵੀ ਭੁਗਤਣੀ ਪਈ। ਸ੍ਰ: ਭਗਤ ਸਿੰਘ ਆਪਣੇ ਚਾਚੇ ਅਜੀਤ ਸਿੰਘ ਦੀ ਸ਼ਖਸ਼ੀਅਤ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਸੀ

ਅਤੇ ਇਸ ਤੋਂ ਇਲਾਵਾ ਭਗਤ ਸਿੰਘ ਦੇ ਬਾਲ ਮਨ ਤੇ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਾ ਬਹੁਤ ਡੂੰਘਾ ਅਸਰ ਪਿਆ। ਭਗਤ ਸਿੰਘ ਹਮੇਸ਼ਾ ਸਰਾਭੇ ਦੀ ਫ਼ੋਟੋ ਆਪਣੀ ਜੇਬ ਵਿੱਚ ਰੱਖਿਆ ਕਰਦਾ ਸੀ, ਜੋ ਗ੍ਰਿਫ਼ਤਾਰੀ ਸਮੇਂ ਵੀ ਉਸ ਕੋਲ ਸੀ । ਫਾਂਸੀ ਸਮੇਂ ਭਗਤ ਸਿੰਘ ਦੀ ਉਮਰ 23 ਸਾਲ , 5 ਮਹੀਨੇ ਅਤੇ 27 ਦਿਨ ਸੀ। ਲੋਕਾਂ ਦੇ ਇਕੱਠ ਤੋਂ ਡਰਦਿਆਂ ਜੇਲ੍ਹ ਦੀ ਪਿਛਲੀ ਦੀਵਾਰ ਤੋੜ ਕੇ ਭਗਤ ਸਿੰਘ

ਅਤੇ ਉਸ ਦੇ ਸਾਥੀਆਂ ਦੀਆਂ ਲਾਸ਼ਾਂ ਹੁਸੈਨੀਵਾਲਾ (ਫਿਰੋਜ਼ਪੁਰ) ਸਤਲੁਜ ਦਰਿਆਂ ਦੇ ਕੰਢੇ ਤੇ ਜਲ੍ਹਾ ਦਿੱਤੀਆਂ ਗਈਆਂ। ਅੱਜ ਲੋੜ ਹੈ ਉਹਨਾਂ ਦੇ ਵਿਖਾਏ ਰਸਤੇ ਤੇ ਚੱਲਣ ਦੀ। ਬੇਸ਼ੱਕ ਭਗਤ ਸਿੰਘ ਤੇ ਉਸਦੇ ਸਾਥੀ ਸਾਡੇ ਦਿਲਾਂ ਵਿੱਚ ਹਮੇਸ਼ਾ ਅਮਰ ਰਹਿਣਗੇ।

Share

Leave a Reply

Your email address will not be published. Required fields are marked *