ਰਾਜਸਥਾਨ ਸਰਕਾਰ ਨੇ ਵੀ ਲਿਆ ਫੈਸਲਾ-ਰੇਪ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ

Share

ਰਾਜਸਥਾਨ ਸਰਕਾਰ ਨੇ ਵੀ ਲਿਆ ਫੈਸਲਾ-ਰੇਪ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ

ਔਰਤਾਂ ਦੇ ਖਿਲਾਫ ਵਧਦੇ ਅਪਰਾਧਾਂ ਨੂੰ ਦੇਖਦੇ ਹੋਏ ਰਾਜ ਸਰਕਾਰਾਂ ਹੁਣ ਇਸ ਨਾਲ ਨਜਿੱਠਣ ਲਈ ਕਠੋਰ ਕਦਮ ਚੁੱਕਦੀ ਦਿੱਸ ਰਹੀ ਹੈ। ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਰਾਜਸਥਾਨ ਸਰਕਾਰ ਨੇ ਵੀ ਰੇਪ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦਾ ਰਸਤਾ ਸਾਫ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸੇ ਕੜੀ ‘ਚ ਸ਼ੁੱਕਰਵਾਰ ਨੂੰ ਰਾਜਸਥਾਨ ‘ਚ 12 ਸਾਲ ਜਾਂ ਉਸ ਤੋਂ ਘੱਟ ਉਮਰ ਦੀਆਂ ਲੜਕੀਆਂ ਨਾਲ ਰੇਪ ਦੇ ਦੋਸ਼ੀਆਂ ਨੂੰ

ਫਾਂਸੀ ਦੀ ਸਜ਼ਾ ਦੇ ਪ੍ਰਬੰਧ ਵਾਲਾ ਬਿੱਲ ਸਦਨ ‘ਚ ਪਾਸ ਕਰ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਨਾਬਾਲਗ ਬੱਚੀਆਂ ਨਾਲ ਰੇਪ ਅਤੇ ਫਿਰ ਉਨ੍ਹਾਂ ਦੇ ਕਤਲ ਦੀਆਂ ਇਕ ਤੋਂ ਬਾਅਦ ਇਕ ਕਈ ਵਾਰਦਾਤਾਂ ਸਾਹਮਣੇ ਆਉਣ ਤੋਂ ਬਾਅਦ ਰਾਜ ਸਰਕਾਰਾਂ ‘ਚ ਹੱਲਚੱਲ ਮਚੀ ਹੋਈ ਹੈ। ਐੱਨ.ਸੀ.ਆਰ.ਬੀ. ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਨੇ ਇਸ ਮੁੱਦੇ ਨੂੰ ਹੋਰ ਵੀ ਜ਼ੋਰ ਦਿੱਤਾ।ਅੰਕੜਿਆਂ ‘ਚ ਰੇਪ ਦੀਆਂ ਘਟਨਾਵਾਂ ਨੂੰ ਲੈ ਕੇ ਅੱਗੇ ਰਹਿਣ ‘ਤੇ ਲਗਾਤਾਰ

ਆਲੋਚਨਾਵਾਂ ਦਾ ਸਾਹਮਣਾ ਕਰ ਰਹੀ ਮੱਧ ਪ੍ਰਦੇਸ਼ ਦੀ ਸ਼ਿਵਰਾਜ ਸਰਕਾਰ ਨੇ ਸਭ ਤੋਂ ਪਹਿਲਾਂ ਇਹ ਬਿੱਲ ਪੇਸ਼ ਕੀਤਾ ਸੀ,ਜਿਸ ਨੂੰ ਵਿਧਾਨ ਸਭਾ ‘ਚ ਪਾਸ ਵੀ ਕਰ ਦਿੱਤਾ ਗਿਆ ਸੀ।ਮੱਧ ਪ੍ਰਦੇਸ਼ ਤੋਂ ਸਬਕ ਲੈਂਦੇ ਹੋਏ ਹੁਣ ਰਾਜਸਥਾਨ ਸਰਕਾਰ ਨੇ ਵੀ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਰੇਪ ਦੇ ਦੋਸ਼ੀਆਂ ਨੂੰ ਫਾਂਸੀ

ਦੇਣ ਲਈ ਇਹ ਬਿੱਲ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਸੀ।ਰਾਜ ਦੇ ਗ੍ਰਹਿ ਮੰਤਰੀ ਗੁਲਾਬਚੰਦ ਕਟਾਰੀਆ ਨੇ ਇਸ ਗੱਲ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਸੰਬੰਧਤ ਵਿਭਾਗ ਮੱਧ ਪ੍ਰਦੇਸ਼ ਵੱਲੋਂ ਪਾਸ ਬਿੱਲ ਦਾ ਅਧਿਐਨ ਕਰ ਕੇ ਰਾਜ ਲਈ ਡਰਾਫਟ ਤਿਆਰ ਕਰ ਰਹੇ ਹਨ।

ਇਨ੍ਹਾਂ ਦੋਹਾਂ ਰਾਜਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਰਾਜ ‘ਚ ਬੱਚੀਆਂ ਨਾਲ ਲਗਾਤਾਰ ਸਾਹਮਣੇ ਆਈਆਂ ਰੇਪ ਅਤੇ ਕਤਲ ਦੀਆਂ ਘਟਨਾਵਾਂ ‘ਤੇ ਆਲੋਚਨਾ ਦਾ ਸ਼ਿਕਾਰ ਹੋਣ ਤੋਂ ਬਾਅਦ ਅਜਿਹਾ ਹੀ ਕਾਨੂੰਨ ਲਿਆਉਣ ਦਾ ਐਲਾਨ ਕੀਤਾ ਸੀ।

Share

Leave a Reply

Your email address will not be published. Required fields are marked *