ਰੰਜਿਸ਼ ਦੇ ਚੱਲਦੇ ਮਾਘੀ ‘ਤੇ ਗੁਰਦੁਆਰਾ ਸਾਹਿਬ ਨੂੰ ਲਗਾਇਆ ਤਾਲਾ .

Share

  1. ਰੰਜਿਸ਼ ਦੇ ਚੱਲਦੇ ਮਾਘੀ ‘ਤੇ ਗੁਰਦੁਆਰਾ ਸਾਹਿਬ ਨੂੰ ਲਗਾਇਆ ਤਾਲਾ .

.
ਪਿੰਡ ਰੁਕਨਾ ਕਾਸਮ ਦੇ ਗੁਰਦੁਆਰਾ ਦਸ਼ਮੇਸ਼ ਪਿਤਾ ਜੀ ਵੈਲਫੇਅਰ ਸੁਸਾਇਟੀ ‘ਚ ਐਤਵਾਰ ਨੂੰ ਵਿਵਾਦ ਦੇ ਚਲਦਿਆਂ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਦਿੱਤਾ ਗਿਆ। ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾਏ ਜਾਣ ਕਾਰਨ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣ ਤੋਂ ਵਾਂਝੀਆਂ ਰਹੀਆਂ। ਸੁਸਾਇਟੀ ਦੇ ਅਹੁਦੇਦਾਰਾਂ ਨੇ ਪਿੰਡ ਦੇ ਹੀ ਵਿਅਕਤੀ ਦਲੀਪ ਸਿੰਘ, ਮਹਿੰਦਰ ਕੌਰ, ਮੇਹਰ ਸਿੰਘ, ਮਹਿਲ ਸਿੰਘ ਅਤੇ ਕੁੱਝ ਅਣਪਛਾਤੇ ਵਿਅਕਤੀਆਂ ‘ਤੇ ਗੁਰਦੁਆਰਾ ਸਾਹਿਬ ਦੇ ਗੇਟ ਨੂੰ ਤਾਲਾ ਲਗਾਉਣ ਦਾ ਦੋਸ਼ ਲਗਾਇਆ ਹੈ। ਕਮੇਟੀ ਦੇ ਪ੍ਰਧਾਨ ਪੂਰਨ ਸਿੰਘ ਉਪ ਪ੍ਰਧਾਨ ਭੁਪਿੰਦਰ ਹਾਂਡਾ ਨੇ ਦੱਸਿਆ ਕਿ ਐਤਵਾਰ ਨੂੰ ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਸੰਗਤਾਂ ਨੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣਾ ਸੀ ਉਥੇ ਪਿੰਡ ‘ਚ ਵਿਵਾਦ ਦੇ ਚੱਲਦਿਆਂ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਦਿੱਤਾ ਗਿਆ। ਇਸ ਨਾਲ ਗੁਰਦੁਆਰਾ ਸਾਹਿਬ ਜੀ ਦੀ ਬੇਅਦਬੀ ਹੋਈ ਹੈ।


ਉਨ੍ਹਾਂ ਪੁਲਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਇਸ ਮਾਮਲੇ ਸੰਬੰਧੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਜਦੋਂ ਮੇਹਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਲਈ ਦਾਨ ਵਜੋਂ ਜ਼ਮੀਨ ਉਨ੍ਹਾਂ ਨੇ ਦਿੱਤੀ ਸੀ ਪਰ ਹੁਣ ਪਿੰਡ ਦੇ ਕੁੱਝ ਕਮੇਟੀ ਮੈਂਬਰ ਸਾਨੂੰ ਹੀ ਗੁਰਦੁਆਰਾ ਸਾਹਿਬ ਅੰਦਰ ਜਾਣ ਤੋਂ ਰੋਕਦੇ ਹਨ

ਅਤੇ ਅੱਜ ਇਸ ਦੇ ਚਲਦਿਆਂ ਉਨ੍ਹਾਂ ਦਾ ਵਿਵਾਦ ਹੋਇਆ ਸੀ ਪਰ ਜਦੋਂ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾਉਣ ਦੀ ਗੱਲ ਪੁੱਛੀ ਗਈ ਤਾਂ ਉਨ੍ਹਾਂ ਨੇ ਇਸ ਗੱਲ ਨੂੰ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ।
ਇਸ ਸੰਬੰਧੀ ਜਦੋਂ ਥਾਣਾ ਅਮੀਰ ਖਾਸ ਦੇ ਇੰਚਾਰਜ ਇਕਬਾਲ ਖਾਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਚੁੱਕਾ ਹੈ ਅਤੇ ਮੌਕਾ ਵੇਖ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Share

Leave a Reply

Your email address will not be published. Required fields are marked *