ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਇਸ ਤਰਾਂ,ਇਸ ਦਬਾਅ ਕਰਕੇ ਮਿਲੀ ਸੀ SGPC ਤੋਂ ਪ੍ਰਵਾਨਗੀ II ਸ਼੍ਰੋਮਣੀ ਕਮੇਟੀ ਮੈਂਬਰ ਨੇ ਕੀਤਾ ਵੱਡਾ ਖੁਲਾਸਾ, ਪੜੋ ਪੂਰੀ ਖਬਰ…

Share

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ


ਸਿੱਖ ਸਿਧਾਂਤਾਂ ਦੇ ਖਿਲਾਫ ਬਣਾਈ ਗਈ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੇ ਮਾਮਲੇ ਵਿਚ ਖਾਲਸਾ ਪੰਥ ਦੇ ਕਟਹਿਰੇ ਵਿਚ ਖੜ੍ਹੀ ਸ਼੍ਰੋਮਣੀ ਕਮੇਟੀ ਵਿਚ ਅਸਲ ਦੋਸ਼ੀਆਂ ਵੱਲ ਇਸ਼ਾਰੇ ਮਿਲਣੇ ਸ਼ੁਰੂ ਹੋ ਗਏ ਹਨ ਤੇ ਇਹ ਗੱਲ ਸਾਫ ਹੋ ਗਈ ਹੈ ਕਿ ਫਿਲਮ ਦੇਖਣ ਲਈ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਸਬ-ਕਮੇਟੀ ਤੋਂ ਇਹ ਫਿਲਮ ਪਾਸ ਕਰਾਉਣ ਲਈ ਵੱਡਾ ਸਿਆਸੀ ਦਬਾਅ ਪਵਾਇਆ ਗਿਆ ਸੀ।

ਇਸ ਗੱਲ ਦੀ ਪੁਸ਼ਟੀ ਸਬ-ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਮਹਿਤਾ ਨੇ 13 ਅਪ੍ਰੈਲ ਨੂੰ 1978 ਦੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਅੰਮ੍ਰਿਤਸਰ ਵਿਖੇ ਹੋਏ ਇਕ ਸਮਾਗਮ ਦੌਰਾਨ ਬੋਲਦਿਆਂ ਕੀਤੀ। ਸਮਾਗਮ ਮੌਕੇ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਵਲੋਂ ਨਾਨਕ ਸ਼ਾਹ ਫਕੀਰ ਦਾ ਮਸਲਾ ਚੁਕਦਿਆਂ ਜਦੋਂ ਸ਼੍ਰੋਮਣੀ ਕਮੇਟੀ ਨੂੰ ਕਸੂਰਵਾਰ ਦੱਸਿਆ ਗਿਆ

ਤਾਂ ਰਜਿੰਦਰ ਸਿੰਘ ਮਹਿਤਾ ਨੇ ਜਵਾਬ ਦਿੰਦਿਆਂ ਕਿਹਾ ਕਿ ਫਿਲਮ ਨਿਰਮਾਤਾ ਹਰਿੰਦਰ ਸਿੱਕਾ ਨੇ ਉੱਚ ਰਾਜਨੀਤਕ ਲੋਕਾਂ ਤੋਂ ਦਬਾਅ ਪਵਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਫਿਲਮ ਪਾਸ ਕਰਵਾਈ।ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਿਮ ਬਾਰੇ ਬਣਾਈ ਗਈ ਦੂਜੀ ਸਬ-ਕਮੇਟੀ ਦੀਆਂ ਸਿਫਾਰਿਸ਼ਾਂ ‘ਤੇ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਮਈ 13, 2016 ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ


ਤੇ ਇਹ ਫਿਲਮ 13 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ। ਪਰ ਸਿੱਖ ਸੰਗਤਾਂ ਦੇ ਭਾਰੀ ਵਿਰੋਧ ਦੇ ਚਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਫਿਲਮ ਨੂੰ ਰੱਦ ਕਰ ਦਿੱਤਾ ਗਿਆ ਸੀ ਤੇ ਫਿਲਮ ਨੂੰ ਵਾਪਿਸ ਨਾ ਲੈਣ ਕਾਰਨ ਫਿਲਮ ਨਿਰਮਾਤਾ ਹਰਿੰਦਰ ਸਿੱਕਾ ਨੂੰ ਖਾਲਸਾ ਪੰਥ ਵਿਚੋਂ ਛੇਕ ਦਿੱਤਾ ਗਿਆ। ਉਧਰ ਭਾਰਤੀ ਨਿਆਪਾਲਿਕਾ ਨੇ ਵੀ ਸਿੱਖ ਭਾਵਨਾਵਾਂ ਨੂੰ ਦਰਕਿਨਾਰ ਕਰਦਿਆਂ ਇਸ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ,

ਪਰ ਸਿੱਖ ਵਿਰੋਧ ਕਾਰਨ ਸਿਨੇਮਾ ਮਾਲਕਾਂ ਨੇ ਇਸ ਫਿਲਮ ਨੂੰ ਚਲਾਉਣ ਤੋਂ ਗੁਰੇਜ਼ ਕੀਤਾ।ਇਸ ਤੋਂ ਪਹਿਲਾਂ ਇਸ ਫਿਲਮ ਨੂੰ 2015 ਵਿਚ ਰਿਲੀਜ਼ ਕੀਤਾ ਗਿਆ ਸੀ ਪਰ ਉਸ ਸਮੇਂ ਵੀ ਸਿੱਖ ਸੰਗਤਾਂ ਦੇ ਭਾਰੀ ਵਿਰੋਧ ਕਾਰਨ ਇਸ ਫਿਲਮ ਨੂੰ ਨਿਰਮਾਤਾ ਵਲੋਂ ਵਾਪਿਸ ਲੈ ਲਿਆ ਗਿਆ ਸੀ। ਜਿਕਰਯੋਗ ਹੈ ਕਿ ਸਿੱਖ ਸਿਧਾਂਤ ਅਨੁਸਾਰ ਸਿੱਖ ਗੁਰੂ ਸਾਹਿਬਾਨ,

ਗੁਰੂ ਪਰਿਵਾਰਾਂ ਅਤੇ ਗੁਰਸਿੱਖਾਂ ਦਾ ਕਿਰਦਾਰ ਕਿਸੇ ਵੀ ਰੂਪ ਵਿਚ ਨਹੀਂ ਨਿਭਾਇਆ ਜਾ ਸਕਦਾ।ਕਟਹਿਰੇ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਇਸ ਮਾਮਲੇ ਵਿਚ ਬਹੁਤ ਸ਼ੱਕੀ ਰਹੀ। ਇਸ ਫਿਲਮ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਤਿੰਨ ਸਬ-ਕਮੇਟੀਆਂ ਬਣਾਈਆਂ ਗਈਆਂ ਤੇ ਰਜਿੰਦਰ ਸਿੰਘ ਮਹਿਤਾ ਇਹਨਾਂ ਤਿੰਨਾਂ ਸਬ-ਕਮੇਟੀਆਂ ਦੇ ਮੈਂਬਰ ਰਹੇ।ਮਹਿਤਾ ਵਲੋਂ ਦਿੱਤੇ ਭਾਸ਼ਣ ਵਿਚ ਕਿਹਾ ਗਿਆ

ਕਿ ਪਹਿਲੀ ਸਬ-ਕਮੇਟੀ ਵਿਚ ਉਹ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਅਤੇ ਰੂਪ ਸਿੰਘ ਸ਼ਾਮਿਲ ਸਨ ਤੇ ਇਸ ਕਮੇਟੀ ਨੇ 2015 ਵਿਚ ਸਿੱਕਾ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਇਹ ਫਿਲਮ ਦੇਖਣ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਸੀ। ਉਸ ਮੌਕੇ ਤਤਕਾਲੀਨ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਵੀ ਫਿਲਮ ਦੇਖਣ ਗਏ ਸਨ।

ਮਹਿਤਾ ਨੇ ਕਿਹਾ ਕਿ ਫਿਲਮ ਰੱਦ ਕਰਨ ਤੋਂ ਬਾਅਦ ਕੁਝ ਲੋਕ ਫਿਲਮ ਨੂੰ ਦੁਬਾਰਾ ਦੇਖਣ ਲਈ ਕਹਿਣ ਲੱਗੇ, ਜਿਸ ਮਗਰੋਂ ਦੂਜੀ ਸਬ-ਕਮੇਟੀ ਬਣਾਈ ਗਈ ਜਿਸ ਵਿਚ ਰੂਪ ਸਿੰਘ ਦੀ ਥਾਂ ਮੁੱਖ ਸਕੱਤਰ ਹਰਚਰਨ ਸਿੰਘ ਨੂੰ ਸ਼ਾਮਿਲ ਕੀਤਾ ਗਿਆ। ਮਹਿਤਾ ਨੇ ਕਿਹਾ ਕਿ ਇਸ ਸਬ-ਕਮੇਟੀ ਦਾ ਕੰਮ ਸਿੱਕਾ ਨੂੰ ਫਿਲਮ ਵਿਚਲੇ ਇਤਰਾਜ਼ ਦਸ ਕੇ ਉਨ੍ਹਾਂ ਨੂੰ ਠੀਕ ਕਰਨ ਲਈ ਕਹਿਣਾ ਸੀ।ਮਹਿਤਾ ਨੇ ਅੱਗੇ ਕਿਹਾ, ”

ਸਿੱਕਾ ਦੀ ਬੇਨਤੀ ‘ਤੇ ਅਤੇ ਉਸਦੇ ਇਸ ਭਰੋਸੇ ਮਗਰੋਂ ਕਿ ਉਹ ਸਾਰੇ ਇਤਰਾਜ਼ ਦੂਰ ਕਰੇਗਾ ਅਤੇ ਆਖਰੀ ਪ੍ਰਿੰਟ ਸ਼੍ਰੋਮਣੀ ਕਮੇਟੀ ਨੂੰ ਦਖਾਏਗਾ ਤਾਂ ਸ਼੍ਰੋਮਣੀ ਕਮੇਟੀ ਨੇ ਫਿਲਮ ਨੂੰ ਪਾਸ ਕਰ ਦਿੱਤਾ। ਪਰ ਸਿੱਕਾ ਨੇ ਸ਼੍ਰੋਮਣੀ ਕਮੇਟੀ ਨੂੰ ਧੋਖਾ ਦਿੱਤਾ ਤੇ ਫਿਲਮ ਰਿਲੀਜ਼ ਕਰਨ ਤੋਂ ਪਹਿਲਾਂ ਆਖਰੀ ਵਾਰ ਫਿਲਮ ਸ਼੍ਰੋਮਣੀ ਕਮੇਟੀ ਨੂੰ ਨਹੀਂ ਵਖਾਈ।”ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਅਨੁਸਾਰ ਫਿਲਮ ਨੂੰ ਪਾਸ ਕਰਨ ਦੀ ਕਾਰਵਾਈ ਵਿਚ ਸ਼ਾਮਿਲ ਇਕ

ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਨੇ ਕਿਹਾ ਹੈ ਕਿ ਫਿਲਮ ਨਿਰਮਾਤਾ ਹਰਿੰਦਰ ਸਿੱਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਫਿਲਮ ਪਾਸ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਤੋਂ ਜ਼ੋਰ ਪਵਾਇਆ ਸੀ।

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

Share

Leave a Reply

Your email address will not be published. Required fields are marked *