ਸੁੱਖਆਸਣ ਦੀ ਥਾਂ ਅਲਮਾਰੀ ‘ਚ ਰੱਖੇ ਹੋਏ ਸਨ ਪਾਵਨ ਸਰੂਪ ਤੇ ਫਿਰ ..

Share


ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ


ਪਿੰਡ ਗੋਨਿਆਣਾ ਦੇ ਇਕ ਘਰ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪਾਂ ‘ਚੋਂ 3 ਸਰੂਪ ਸਿੱਖ ਮਿਸ਼ਨ ਚੈਰੀਟੇਬਲ ਟਰੱਸਟ ਦੇ ਸੇਵਾਦਾਰਾਂ ਨੇ ਸਤਿਕਾਰ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਏ। ਟਰੱਸਟ ਦੇ ਸੇਵਾਦਾਰ ਅਵਤਾਰ ਸਿੰਘ ਘੋਲੀਆ ਅਨੁਸਾਰ ਉਨ੍ਹਾਂ ਨੂੰ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ


ਉਕਤ ਪਿੰਡ ਦੇ ਇਕ ਵਿਅਕਤੀ ਹਰਭਜਨ ਸਿੰਘ ਦੇ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਪਏ ਹਨ ਅਤੇ ਇਸ ਘਰ ‘ਚ ਨਾ ਤਾਂ ਸੁਖਆਸਣ ਲਈ ਜਗ੍ਹਾ ਹੈ ਅਤੇ ਨਾ ਹੀ ਪੀੜ੍ਹਾ ਸਾਹਿਬ ਹੈ, ਇਨ੍ਹਾਂ ਪਾਵਨ ਸਰੂਪਾਂ ਨੂੰ ਅਲਮਾਰੀ ਵਿਚ ਰੱਖਿਆ ਹੋਇਆ ਹੈ।


ਇਕ ਪਾਵਨ ਸਰੂਪ ਨੂੰ ਐਤਵਾਰ ਤੱਕ ਗੁਰਦੁਆਰਾ ਸਾਹਿਬ ਪਹੁੰਚਾਉਣ ਦਾ ਕੀਤਾ ਵਾਅਦਾ
ਟਰੱਸਟ ਦੇ ਸੇਵਾਦਾਰ ਅਵਤਾਰ ਸਿੰਘ ਨੇ ਦੋਸ਼ ਲਾਏ ਕਿ ਇਹ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਧਾਗੇ-ਤਵੀਤ ਵੀ ਕਰਦਾ ਸੀ ਅਤੇ ਉਨ੍ਹਾਂ ਮੌਕੇ ‘ਤੇ ਮਿਲੇ ਧਾਗੇ ਅਤੇ ਕਾਗਜ਼ਾਂ ‘ਤੇ ਬਣਾਏ ਤਵੀਤ ਵੀ ਦਿਖਾਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਪਿੰਡ ਗੋਨਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਲਿਆਂਦੇ ਗਏ ਹਨ


ਅਤੇ 1 ਸਰੂਪ ਉਕਤ ਵਿਅਕਤੀ ਦੇ ਪਰਿਵਾਰ ਵਾਲਿਆਂ ਨੇ ਐਤਵਾਰ ਨੂੰ ਪਾਠ ਦੇ ਭੋਗ ਉਪਰੰਤ ਪਿੰਡ ਦੇ ਗੁਰਦੁਆਰਾ ਸਾਹਿਬ ਪਹੁੰਚਾਉਣ ਦਾ ਵਾਅਦਾ ਕੀਤਾ ਹੈ ਕਿਉਂਕਿ ਪ੍ਰਕਾਸ਼ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਤੋਂ ਪਰਿਵਾਰ ਵਾਲਿਆਂ ਅਨੁਸਾਰ ਉਨ੍ਹਾਂ ਨੇ ਸ੍ਰੀ ਸਹਿਜ ਪਾਠ ਆਰੰਭ ਕੀਤਾ ਹੋਇਆ ਹੈ। ਘਰ ਵਿਚ ਮੌਕੇ ‘ਤੇ ਹਰਭਜਨ ਸਿੰਘ ਹਾਜ਼ਰ ਨਹੀਂ ਸੀ। ਇਸ ਦੌਰਾਨ ਮੌਕੇ ‘ਤੇ ਥਾਣਾ ਸਦਰ ਦੇ ਐੱਸ. ਐੱਚ. ਓ. ਪੈਰੀਵਿੰਕਲ ਗਰੇਵਾਲ ਵੀ ਪਹੁੰਚੇ ਹੋਏ ਸਨ।

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

Share

Leave a Reply

Your email address will not be published. Required fields are marked *